ਨਵੀਂ ਦਿੱਲੀ ਕਿਸਾਨ ਮੋਰਚੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਈ ਨੌਜਵਾਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਅ ਕਰਵਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਬੀਤੇ ਦਿਨੀਂ ਜਿੱਥੇ ਨੌਦੀਪ ਕੌਰ ਦੀ ਜ਼ਮਾਨਤ ਹੋਈ ਸੀ ਤਾਂ ਉਥੇ ਹੀ ਹੁਣ ਉਸ ਦੇ ਸਾਥੀ ਸ਼ਿਵ ਕੁਮਾਰ ਨੂੰ ਵੀ ਜ਼ਮਾਨਤ ਮਿਲਣ ਜਾ ਰਹੀ ਹੈ ।ਇਸ ਦੀ ਪੁਸ਼ਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੀ ਗਈ ਹੈ। ਸਿਰਸਾ ਨੇ ਕਿਹਾ ਕਿ ਸ਼ਿਵ ਕੁਮਾਰ ਨੂੰ ਅੱਜ ਦੋ ਕੇਸਾਂ ਵਿੱਚ ਜ਼ਮਾਨਤ ਮਿਲ ਚੁੱਕੀ ਅਤੇ ਬਹੁਤ ਜਲਦੀ ਉਸ ਨੂੰ ਤੀਸਰੇ ਕੇਸ ਵਿਚ ਵੀ ਜਮਾਨਤ ਮਿਲ ਜਾਵੇਗੀ। ਇਸ ਮੌਕੇ ਮਨਜਿੰਦਰ ਸਿਰਸਾ ਨੇ ਬੋਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਕੀਲਾਂ ਦਾ ਵੀ ਧੰਨਵਾਦ ਕੀਤਾ ।
https://www.facebook.com/watch/?v=475298197178341