ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਵੱਲੋਂ ਨਵੇਂ ਸਿਰਿਓਂ ਜਾਂਚ ਸ਼ੁਰੂ ਕਰ ਪੇਸ਼ ਕੀਤੀ ਗਈ ਰਿਪੋਰਟ

TeamGlobalPunjab
1 Min Read

ਮੁਹਾਲੀ: ਬੇਅਦਬੀ ਮਾਮਲਿਆਂ ਸਬੰਧੀ ਬੀਤੇ ਦਿਨੀਂ ਸੀਬੀਆਈ ਦੇ ਵਿਸ਼ੇਸ਼ ਜੱਜ ਜੀ ਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੀਬੀਆਈ ਵੱਲੋਂ ਬਿਨਾਂ ਅਦਾਲਤੀ ਹੁਕਮਾਂ ‘ਤੇ ਆਪਣੇ ਪੱਧਰ ‘ਤੇ ਸ਼ੁਰੂਆਤ ਤੋਂ ਕੀਤੀ ਜਾਂਚ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ।

ਸੀਬੀਆਈ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ, ਇਸ ਰਿਪੋਰਟ ਨੂੰ ਨਾ ਖੋਲ੍ਹਿਆ ਜਾਵੇ। ਰਿਪੋਰਟ ਜਨਤਕ ਹੋਣ ਨਾਲ ਸੀਬੀਆਈ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

ਰਿਪੋਰਟ ਵਿੱਚ ਕਲੋਜ਼ਰ ਰਿਪੋਰਟ ਪੇਸ਼ ਹੋਣ ਤੋਂ ਬਾਅਦ ਹੁਣ ਤੱਕ ਦੀ ਸੀਬੀਆਈ ਦੀ ਕਾਰਵਾਈ ਦਾ ਬਿਉਰਾ ਦਰਜ ਹੈ। ਇਸ ਸਬੰਧੀ ਸ਼ਿਕਾਇਤਕਰਤਾਵਾਂ ਦੇ ਵਕੀਲਾਂ, ਸੀਬੀਆਈ
ਅਤੇ ਸਰਕਾਰੀ ਵਕੀਲ ਵਿੱਚ ਭਖ਼ਵੀਂ ਬਹਿਸ ਵੀ ਹੋਈ। ਕੇਸ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।

Share this Article
Leave a comment