ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਫਾਂਸੀ ਦੀ ਸਜ਼ਾ ਅਧੀਨ ਸੈਂਟਰਲ ਜੇਲ੍ਹ ਪਟਿਆਲਾ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਛਾਤੀ ਵਿਚ ਦਰਦ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿੱਚ ਬੰਦ ਹੋਇਆ ਨੂੰ 26 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਨੂੰ 22 ਦਸੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ।