ਚੰਡੀਗੜ੍ਹ : ਵਿਧਾਇਕ ਬਲਵਿੰਦਰ ਲਾਡੀ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਨੇ ਮੁੜ ਕਾਂਗਰਸ ਦਾ ਪੱਲਾ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੰਗਲਵਾਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਸਮੇਂ ਪੰਜਾਬ ਦੇ ਕਾਂਗਰਸੀ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਵੀ ਬੇਜੀਪੀ ਵਿੱਚ ਸ਼ਾਮਲ ਹੋਏ ਸਨ।
ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਲਾਡੀ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਨਾਰਾਜ਼ਗੀ ਜਤਾ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਵਾਪਸੀ ਦਾ ਫੈਸਲਾ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਲਾਡੀ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੀ ਵਿਧਾਇਕ ਲਾਡੀ ਐਤਵਾਰ ਰਾਤ ਹਰੀਸ਼ ਚੌਧਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਮੁੜ ਸ਼ਾਮਿਲ ਹੋ ਗਏ।