ਮਿਲਖਾ ਸਿੰਘ ਦੀਆ ਅਸਥੀਆਂ ਗੁਰੂਦਵਾਰਾ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਲ ਪ੍ਰਵਾਹ

TeamGlobalPunjab
1 Min Read

ਫਲਾਇੰਗ ਸਿੱਖ ਮਿਲਖਾ ਸਿੰਘ ਜੋ ਪਿਛਲੇ ਦਿਨੀ ਇਸ ਫਾਨੀ ਸੰਸਾਰ ਦੀ ਯਾਤਰਾ ਪੂਰੀ ਕਰ ਅਲਵਿਦਾ ਕਹਿ ਗਏ ਹਨ।  ਜਿਥੇ ਦੇਸ਼ ਦੇ ਨਾਲ ਨਾਲ ਵਿਦੇਸ਼ ਵਿਚ ਵੀ ਸ਼ੋਸੋਗ ਦੀ ਲਹਿਰ ਪਸਰ ਗਈ ਹੈ।ਅੱਜ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਜਿਨ੍ਹਾਂ ਵਿਚ ਗੋਲਫ ਖਿਲਾੜੀ ਪੁੱਤਰ ਜੀਵ ਮਿਲਖਾ ਸਿੰਘ, ਉਨ੍ਹਾਂ ਦੀਆ ਦੋ ਪੁਤਰੀਆਂ ਦੇ ਨਾਲ ਹੋਰ ਪਰਿਵਾਰਿਕ ਮੈਂਬਰ, ਉਨ੍ਹਾਂ ਦੀਆ ਅਸਥੀਆਂ ਲੈਕੇ ਗੁਰੂਦਵਾਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਲਈ ਪਹੁੰਚੇ।ਪਰਿਵਾਰਿਕ ਮੈਂਬਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਮਨਾ ਕਰਦਿਆਂ ਕਿਹਾ ਕਿ ਉਹ ਬਹੁਤ ਦੁਖੀ ਹਨ ਅਤੇ ਕੋਈ ਗੱਲਬਾਤ ਨਹੀਂ ਕਰ ਸਕਦੇ।

ਦਸਣਯੋਗ ਹੈ ਕਿ  ਮਿਲਖਾ ਸਿੰਘ (ਜਨਮ 20 ਨਵੰਬਰ, 1929 ) ਜੋ ਕੇ ਫਲਾਇੰਗ ਸਿੱਖ ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ।  ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ।ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ “ਪਦਮ ਸ੍ਰੀ” ਨਾਲ ਨਿਵਾਜ਼ਿਆ ਗਿਆ।

Share This Article
Leave a Comment