ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਸਮਿਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬਿਆਂ ਤੋਂ ਬਾਅਦ 2015 ‘ਚ ਹੋਈ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਈਰਿੰਗ ਦੀ ਜਾਂਚ ਕਰ ਰਹੀ SIT ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੱਕ ਪਹੁੰਚ ਗਈ ਹੈ। SIT ਇਥੇ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਪਹੁੰਚੀ ਹੈ।
ਇਹ ਵੀ ਮੰਨਿਆ ਜਾ ਰਿਹਾ ਹੈ ਐਸਆਈਟੀ ਡੇਰਾ ਮੁਖੀ ਤੋਂ ਅਕਾਲ ਤਖ਼ਤ ਤੋਂ ਮਿਲੇ ਮਆਫ਼ੀਨਾਮੇ ਸਬੰਧੀ ਵੀ ਪੁੱਛਗਿੱਛ ਕਰ ਸਕਦੀ ਹੈ। ਦੱਸ ਦਈਏ ਕਿ ਮੁਆਫ਼ੀ ਦੇਣ ਤੋਂ ਬਾਅਦ ਹੀ ਰਾਮ ਰਹੀਮ ਦੀ ਫਿਲਮ ਦਾ ਵਿਰੋਧ ਸ਼ੂਰੂ ਹੋਇਆ ਸੀ।ਜਿਸ ਤੋਂ ਬਾਅਦ ਬੇਅਦਬੀ ਗੋਲ਼ੀਕਾਂਡ ਦੀਆਂ ਘਟਨਾਵਾਂ ਵਾਪਰੀਆਂ । ਐਸਆਈਟੀ ਨੇ ਅਦਾਲਤੀ ਹੁਕਮ ਮਿਲਣ ਤੋਂ ਬਾਅਦ ਜੇਲ੍ਹ ਦੇ ਅਫਸਰਾਂ ਨੂੰੰ ਚਿੱਠੀ ਲਿਖ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਬੇਅਦਬੀ ਦੀਆਂ ਘਟਨਾਵਾਂ ‘ਚ ਪਹਿਲਾਂ ਹੀ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ‘ਤੇ ਸਵਾਲ ਉਠ ਰਹੇ ਹਨ। ਜਦਕਿ ਮਾਮਲੇ ‘ਚ ਐਸਆਟੀਟੀ ਪੁਲਿਸ ਨੂੰ ਵੀ ਗਲਤ ਦੱਸ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਡੇਰਾ ਮੁਖੀ ਤੋਂ ਪੁਛਗਿੱਛ ਤੋਂ ਬਾਅਦ ਕਿਹੜੇ ਕਿਹੜੇ ਲੀਡਰ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ ਅਤੇ ਸਿੱਟ ਇਸ ਦਾ ਕੀ ਨਤੀਜਾ ਕੱਢੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।