ਲੁਧਿਆਣਾ : ਜੇਲ੍ਹਾਂ ਅੰਦਰ ਕੈਦੀਆਂ ਦੀ ਲੜਾਈ ਅਤੇ ਪੁਲਿਸ ਨਾਲ ਝੜੱਪਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ। ਕੁਝ ਦਿਨ ਪਹਿਲਾਂ ਨਾਭਾ ਜੇਲ੍ਹ ਅੰਦਰ ਹੋਏ ਡੇਰਾ ਸਿਰਸਾ ਪ੍ਰੇਮੀ ਦੇ ਕਤਲ, ਲੁਧਿਆਣਾ ਜੇਲ੍ਹ ਅੰਦਰ ਕੈਦੀਆਂ ਅਤੇ ਪੁਲਿਸ ਦੀਆਂ ਝੜੱਪਾਂ ਤੇ ਬਠਿੰਡਾ ਜੇਲ੍ਹ ਅੰਦਰ ਕੈਦੀਆਂ ਦੀ ਆਪਸੀ ਲੜਾਈ ਦਾ ਮਾਮਲਾ ਅਜੇ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਹੁਣ ਇੱਕ ਵਾਰ ਫਿਰ ਲੁਧਿਆਣਾ ਜੇਲ੍ਹ ਅੰਦਰ ਕੈਦੀਆਂ ਦੀ ਆਪਸੀ ਲੜਾਈ ਦੀ ਘਟਨਾ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਜੇਲ੍ਹ ਅੰਦਰਲੇ ਖਾਣੇ ਨੂੰ ਲੈ ਕੇ ਕੁਝ ਕੈਦੀ ਆਪਸ ‘ਚ ਲੜੇ ਹਨ। ਜਿਸ ਦੌਰਾਨ ਕਰਨ, ਰਵੀ ਅਤੇ ਸੰਦੀਪ ਨਾਮਕ ਤਿੰਨ ਕੈਦੀਆਂ ਨੂੰ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਜਿੱਥੇ ਇਲਾਜ ਤੋਂ ਬਾਅਦ ਇਨ੍ਹਾਂ ਕੈਦੀਆਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ।
ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।
https://youtu.be/zcOXtRwD2ys