ਲੁਧਿਆਣਾ ਬਲਾਸਟ: ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਲੁਧਿਆਣਾ: ਲੁਧਿਆਣਾ ਸਥਿਤ ਕੋਰਟ ਕੰਪਲੈਕਸ ਵਿੱਚ ਵੀਰਵਾਰ ਨੂੰ ਧਮਾਕਾ ਹੋ ਗਿਆ ਹੈ। ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਦਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।  ਇਸ ਧਮਾਕੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ। ਉਨ੍ਹਾਂ ਵੱਲੋਂ ਟਵੀਟ ਕਰ ਕੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ ।

Share This Article
Leave a Comment