ਨਵੀਂ ਦਿੱਲੀ: ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਦੇਸ਼ ਭਰ ਵਿੱਚ ਕੋਰੋਨਾ ਸਕਾਰਾਤਮਕ ਕੇਸਾਂ ਦੀ ਕੁਲ ਗਿਣਤੀ 24,506 ਹੋ ਗਈ ਹੈ।ਇਸ ਕਾਰਨ 775 ਲੋਕਾਂ ਦੀ ਮੌਤ ਹੋ ਗਈ ਹੈ ।
ਦਸ ਦੇਈਏ ਕਿ ਇਸ ਦੌਰਾਨ ਰਾਹਤ ਦੀ ਖਬਰ ਵੀ ਸਾਹਮਣੇ ਆਈ ਹੈ । ਇਸ ਮਹਾਮਾਰੀ ਤੋਂ 5,063 ਵਿਅਕਤੀਆਂ ਨੇ ਇਲਾਜ ਉਪਰੰਤ ਛੁਟਕਾਰਾ ਪਾ ਲਿਆ ਹੈ । ਇਸ ਭੈੜੀ ਬਿਮਾਰੀ ਦੇ ਇਲਾਜ ਲਈ ਡਾਕਟਰ ਦਿਨ ਰਾਤ ਇਕ ਕਰਕੇ ਮਿਹਨਤ ਕਰ ਰਹੇ ਹਨ । ਇਸ ਨੂੰ ਲੈ ਕੇ ਦਿੱਲੀ ਵਿੱਚ ਪਲਾਜ਼ਮਾ ਥਰੈਪੀ ਦੀ ਵਿਧੀ ਅਪਣਾਈ ਜਾ ਰਹੀ ਹੈ । ਕੇਂਦਰ ਸਰਕਾਰ ਵਲੋਂ 4 ਮਰੀਜ਼ਾਂ ਤੇ ਇਸ ਦੇ ਟਰਾਇਲ ਲਈ ਇਜਾਜ਼ਤ ਦਿੱਤੀ ਗਈ ਸੀ । ਇਨ੍ਹਾਂ ਮਰੀਜ਼ਾਂ ਦੀ ਹਾਲਤ ਵਿੱਚ ਹੁਣ ਪਹਿਲਾਂ ਨਾਲੋਂ ਸੁਧਾਰ ਦਿਖਾਈ ਦੇ ਰਿਹਾ ਹੈ । ਇਸ ਦੀ ਪੁਸ਼ਟੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੀ ਕਲ੍ਹ ਪੱਤਰਕਾਰ ਸੰਮੇਲਨ ਵਿੱਚ ਕੀਤੀ।