ਨਵਾਂਸਹਿਰ : ਕੋਵਿਡ-19 ਤੋਂ ਬਚਾਅ ਲਈ ਲਗਾਏ ਕਰਫਿਊ ਵਿੱਚ ਕਿਸੇ ਨੂੰ ਭੁੱਖੇ ਢਿੱਡ ਨਾ ਸੌਣਾ ਪਵੇ ਇਸ ਲਈ ਵਿਧਾਇਕ ਸ. ਅੰਗਦ ਸਿੰਘ ਵੱਲੋਂ ਕਈ ਦਿਨਾਂ ਤੋਂ ਜ਼ਿਲ੍ਹੇ ਵਿੱਚ ਲੋੜਵੰਦਾਂ ਲਈ ਰਾਸ਼ਨ ਅਤੇ ਲੰਗਰ ਸੇਵਾ ਚਲਾਈ ਜਾ ਰਹੀ ਹੈ, ਜਿਸ ਦੌਰਾਨ ਉਹ ਖੁਦ ਵੀ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ ਅਤੇ ਦਾਨੀ ਸੱਜਣਾਂ ਨੂੰ ਵੀ ਇਸ ਸੇਵਾ ਲਈ ਪ੍ਰੇਰਿਤ ਕਰ ਰਹੇ ਹਨ।
ਅੱਜ ਉਨ੍ਹਾਂ ਨੇ ਨਵਾਂਸ਼ਹਿਰ ਵਿੱਚ ਵੱਖ-ਵੱਖ ਸੰਸਥਾਵਾਂ ਵਲੋਂ ਲੋੜਵੰਦਾਂ ਲਈ ਲਗਾਏ ਜਾ ਰਹੇ ਲੰਗਰ ਦੌਰਾਨ ਖੁਦ ਪੁੱਜ ਕੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਖਾਤੇ ਵਿੱਚੋਂ 3 ਲੱਖ 50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ, ਜਿਨ੍ਹਾਂ ਵਿੱਚ ਨਵੀਂ ਆਬਾਦੀ ਨੌਜਵਾਨ ਸਭਾ ਨਵਾਂਸ਼ਹਿਰ, ਸ੍ਰੀ ਰਵਿਦਾਸ ਮੰਦਿਰ ਨਵਾਂਸ਼ਹਿਰ, ਸ਼ਨੀ ਦੇਵ ਮੰਦਿਰ ਪੁਰਾਣੀ ਦਾਣਾ ਮੰਡੀ ਨਵਾਂਸ਼ਹਿਰ, ਗੁਰਦੁਆਰਾ ਟਾਹਲੀ ਸਾਹਿਬ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ, ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ, ਮਾਤਾ ਚਿੰਤਪੂਰਨੀ ਮੰਦਿਰ, ਗੁਰੂ ਤੇਗ ਬਹਾਦਰ ਨਗਰ ਨਵਾਂਸ਼ਹਿਰ ਅਤੇ ਸਾਈਂ ਮੰਦਿਰ ਰਾਹੋਂ ਵਿਖੇ ਸਾਰੀਆਂ ਸੰਸਥਾਵਾਂ ਨੂੰ 50-50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਉਨ੍ਹਾਂ ਨੇ ਇਸ ਮੌਕੇ ਹੋਰ ਵੀ ਦਾਨੀ ਸੱਜਣਾਂ ਨੂੰ ਵੀ ਇਸ ਸੇਵਾ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਸ. ਅੰਗਦ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਹੈਲਪਿੰਗ ਹੈਂਡ ਅਤੇ ਸਨੇਹੀ ਮੰੰਦਰ ਕਮੇਟੀ ਨੂੰ ਲੋੜਵੰਦਾਂ ਲਈ ਲੰਗਰ ਲਗਾਉਣ ਵਾਸਤੇ ਇਕ-ਇਕ ਲੱਖ ਰੁਪਏ ਦਿੱਤੇ ਗਏ ਹਨ।
ਫ਼ੋਟੋ ਕੈਪਸ਼ਨ: ਐਮ ਐਲ ਏ ਅੰਗਦ ਸਿੰਘ ਵੱਖ-ਵੱਖ ਸੰਸਥਾਵਾਂ ਨੂੰ ਰਾਸ਼ੀ ਭੇਟ ਕਰਦੇ ਹੋਏ।
ਵਿਧਾਇਕ ਅੰਗਦ ਸਿੰਘ ਵੱਲੋਂ ਲੋੜਵੰਦਾਂ ਲਈ ਲੰਗਰ ਸੇਵਾ ਵਾਸਤੇ ਆਪਣੇ ਨਿੱਜੀ ਖਾਤੇ ਵਿੱਚੋਂ 3 ਲੱਖ 50 ਹਜ਼ਾਰ ਰੁਪਏ ਦਿੱਤੇ
Leave a Comment
Leave a Comment