ਵਿਧਾਨ ਸਭਾ ਬਾਹਰ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ‘ਤੇ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਵਿਰੋਧੀ ਧਿਰਾਂ ਵੱਲੋਂ ਅੱਜ ਵੀ ਵਿਧਾਨ ਸਭਾ ਬਾਹਰ ਅਤੇ ਅੰਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਅੱਜ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਹ ਪ੍ਰਦਰਸ਼ਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਕੀਤਾ। ਪੰਜਾਬ ਦੇ ਲੋਕ ਬਿਜਲੀ ਦੇ ਵੱਧ ਰੇਟਾਂ ਦੀ ਮਾਰ ਝੇਲ ਰਹੇ ਹਨ ਅਤੇ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਗੂੰਜਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥ ਵਿਚ ਤੱਖਤੀਆਂ ਫੜ ਕੇ ਸਰਕਾਰ ਵੱਲੋਂ ਆਮ ਲੋਕਾਂ ਤੋਂ ਵਸੂਲੇ ਜਾ ਰਹੇ ਬਿਜਲੀ ਦੇ ਵੱਧ ਰੇਟ ਦਾ ਮੁੱਦਾ ਚੁੱਕਿਆ।

ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 2.50 ਰੁਪਏ ਬਿਜਲੀ ਖ਼ਰੀਦ ਕੇ ਲੋਕਾਂ ਨੂੰ ਸਰਕਾਰ 10 ਰੁਪਏ ਬਿਜਲੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਪੰਜਾਬ ਵਿੱਚ ਬਿਜਲੀ ਸਰਪਲੱਸ ਸੀ ਅਤੇ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਰਹੀ ਸੀ ਪਰ ਇਸ ਵੇਲੇ ਸਰਕਾਰ ਵੱਲੋਂ ਲੋਕਾਂ ਤੇ ਬੇਵਜ੍ਹਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਵੱਧ ਰੇਟ ਵਾਪਸ ਲਿੱਤੇ ਜਾਣੇ ਚਾਹੀਦੇ ਹਨ।

Share This Article
Leave a Comment