ਚੰਡੀਗੜ੍ਹ : ਗਣਤੰਤਰ ਦਿਵਸ ਮੌਕੇ ਇਸ ਵਾਰ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਦਾ ਐਨਕਾਉਂਟਰ ਕਰਨ ਵਾਲੀ ਪੁਲਿਸ ਪਾਰਟੀ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਪੁਲਿਸ ਮੈਡਲ ਫਾਰ ਗੈਲੰਟਰੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਸਨਮਾਨ ਲਈ ਡੀਐਸਪੀ ਬਿਕਰਮ ਬਰਾੜ, ਸਿਪਾਹੀ ਬਲਵਿੰਦਰ ਸਿੰਘ ਅਤੇ ਕਰਨੈਲ ਸਿੰਘ ਦੇ ਨਾਲ ਪੁਲਿਸ ਪਾਰਟੀ ਦੀ ਅਗਵਾਈ ਕਰਨ ਵਾਲੇ ਏਆਈਜੀ ਗੁਰਮੀਤ ਚੌਹਾਨ ਦੇ ਨਾਮ ਦੀ ਚੋਣ ਹੋਈ ਹੈ। ਇਨ੍ਹਾਂ ਅਧਿਕਾਰੀਆਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਇਹ ਸਨਮਾਨ ਦਿੱਤਾ ਜਾਵੇਗਾ।