ਚੰਡੀਗੜ੍ਹ : ਸੂਬੇ ਵਿਚ ਦੋ ਨੰਬਰੀ ਸ਼ਰਾਬ ਦਾ ਮੁਦਾ ਇੰਨੀ ਦਿਨੀ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ । ਇਸ ਮੁੁੁਦੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋੋਂ ਲਗਾਤਾਰ ਇਸ ਮੁੁੱਦੇ ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ਇਸ ਤੋਂ ਬਾਅਦ ਅਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁਲੀਸ ਵਿਭਾਗ ਨੂੰ ਨਕਲੀ ਸ਼ਰਾਬ ਦੀ ਹਰੇਕ ਤਰਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ।
ਦਸ ਦੇਈਏ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਸੀਨੀਅਰ ਆਗੂਆਂ ਵਲੋ ਅਕਸਾਇਜ ਵਿਭਾਗ ਨੂੰ 6 ਸੌ ਕਰੋੜ ਰੁਪਏ ਦਾ ਘਾਟਾ ਪੈਣ ਦਾ ਖੁਲਾਸਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਇਹ ਨਵੇਂ ਫਰਮਾਨ ਜਾਰੀ ਕੀਤੇ ਗਏ ਹਨ । ਦਸਣਯੋਗ ਹੈ ਕਿ ਮੁੱਖ ਮੰਤਰੀ ਸਖਤ ਆਦੇਸ਼ ਜਾਾਰੀ ਕਰਦਿਆਂ ਕਿਹਾ ਗਿਆ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਅਜਿਹੀਆਂ ਗਤੀਵਿਧੀਆਂ ਚਲ ਰਹੀਆਂ ਹਨ ਸਥਾਨਕ ਡੀ.ਐਸ.ਪੀ. ਅਤੇ ਐਸ.ਐਚ.ਓਜ਼ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ।
ਮੁੱਖ ਮੰਤਰੀ ਦੇ ਹੁਕਮਾਂ ਤੋੋਂ ਬਾਅਦ ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ 23 ਮਈ ਤੱਕ ਸ਼ਰਾਬ ਦੇ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਦੀ ਪਛਾਣ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।