ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਹਰ ਦਿਨ ਸਤਾਧਾਰੀ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਜਾਂਦਾ ਹੈ । ਅਕਾਲੀ ਆਗੂਆਂ ਨੇ ਅਜ ਕਾਂਗਰਸ ਸਰਕਾਰ ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਅੰਦਰ ਸ਼ਰਾਬ ਮਾਫੀਆ ਲੋਕ ਉੱਚੇ ਅਹੁਦਿਆਂ ਉੱਤੇ ਬੈਠੇ ਹਨ ।
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਜਿਸ ਸਮੇਂ ਲੋਕ ਆਪਣੀ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਤਾਂ ਮੰਤਰੀ ਅਤੇ ਬਾਕੀ ਕਾਂਗਰਸੀ ਆਗੂ ਤਾਲਾਬੰਦੀ ਦੌਰਾਨ ਆਪਣੇ ਸ਼ਰਾਬ ਮਾਫੀਆ ਵਿਚ ਹਿੱਸੇ ਲਈ ਚਿੰਤਤ ਹਨ।
ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਪਹਿਲਾਂ ਕਦੇ ਨਹੀਂ ਹੋਇਆ ਕਿ ਮੰਤਰੀਆਂ ਉੱਤੇ ਗੈਰਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਦੇ ਦੋਸ਼ ਲੱਗੇ ਹੋਣ ਅਤੇ ਇਹ ਦੋਸ਼ ਵੀ ਉਹਨਾਂ ਦੇ ਆਪਣੇ ਇੱਕ ਉੱਚ ਅਧਿਕਾਰੀ ਵੱਲੋਂ ਇੱਕ ਕੈਬਨਿਟ ਮੀਟਿੰਗ ਦੌਰਾਨ ਲਗਾਏ ਗਏ ਹਨ।