ਅੰਮ੍ਰਿਤਸਰ: ਪਾਕਿਸਤਾਨ ਵਿੱਚ ਸਿੱਖਾਂ ਦੇ ਸਭ ਤੋਂ ਸਤਿਕਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਮੁੜ ਖੋਲ੍ਹ ਦਿਤਾ ਗਿਆ ਹੈ। ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਯਾਤਰੀਆਂ ਦਾ ਪਹਿਲਾ ਜੱਥਾ ਰਵਾਨਾ ਹੋ ਗਿਆ ਹੈ।
ਇਹ ਜਥਾ 19 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਨਮ ਅਸਥਾਨ ਵਿਖੇ ਮਨਾਵੇਗਾ। ਉਪਰੰਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ।