ਚੰਡੀਗੜ੍ਹ : ਸੂਬੇ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਲਗਾਤਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ। ਪਰ ਹੁਣ ਇਸ ਰਾਹਤ ਸਗਰੀ ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹਨ ਲੱਗ ਪਾਏ ਹਨ। ਇਹ ਸਵਾਲ ਉਠਾਏ ਹਨ ਸ਼ਿਰੋਮਣੀ ਅਕਾਲੀ ਦਲ ਦੇ ਸਿਨਿਰ ਆਗੂ ਦਲਜੀਤ ਸਿੰਘ ਚੀਮਾ ਨੇ । ਉਨ੍ਹਾਂ ਰਾਹਤ ਸਮੱਗਰੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਈ ਤਰ੍ਹਾਂ ਦੇ ਸਵਾਲ ਚੁਕੇ ਹਨ।
ਦਲਜੀਤ ਸਿੰਘ ਚੀਮਾ ਨੇ ਵੀਡੀਓ ਬਿਆਨ ਵਿੱਚ ਕਿਹਾ ਕਿ ਅੱਜ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਭਿਆਨਕ ਸਮੇ ਵਿੱਚ ਸਾਨੂ ਮਿਲ ਕੇ ਚਲਣਾ ਚਾਹੀਦਾ ਹੈ ਅਤੇ ਕੋਈ ਵੀ ਸਿਆਸੀ ਬਿਆਨੀ ਨਹੀਂ ਹੋਣੀ ਚਾਹੀਦੀ। ਦਲਜੀਤ ਚੀਮਾ ਨੇ ਕਿਹਾ ਕਿ ਅੱਜ ਜੋ ਮੁੱਖ ਮੰਤਰੀ ਵਲੋਂ ਰਾਹਤ ਸਮਗਰੀ ਪਿੰਡ ਸ਼ਹਿਰਾਂ ਚ ਪਹੁੰਚਾਈ ਜਾ ਰਹੀ ਹੈ ਉਸ ਵਿੱਚ ਪੱਖ ਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਰਾਸ਼ਨ ਵੰਡਿਆ ਜਾ ਰਿਹਾ ਹੈ ਉਸ ਲਈ ਪਹਿਲਾਂ ਸਪੈਸ਼ਲ ਥੈਲਾ ਬਣਾਇਆ ਗਿਆ ਹੈ ਜਿਸ ਤੇ ਮੁੱਖ ਮੰਤਰੀ ਦੀ ਫੋਟੋ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਜੋ ਸੇਨੇਟਾਈਜ਼ਰ ਬਣਾਇਆ ਗਿਆ ਹੈ ਉਸ ਤੇ ਵੀ ਫੋਟੋ ਲਗਾਈ ਹੈ । ਚੀਮਾ ਨੇ ਕਿਹਾ ਕਿ ਸੂਬੇ ਅੰਦਰ ਇਸ ਤੋਂ ਬਾਅਦ ਬਹੁਤ ਸਾਰੀਆਂ ਸਕੀਮਾਂ ਹੁੰਦੀਆਂ ਹਨ ਜਿਨ੍ਹਾਂ ਤੇ ਮੁੱਖ ਮੰਤਰੀ ਦੀ ਫੋਟੋ ਲਗਾਈ ਜਾ ਸਕਦੀ ਹੈ