ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈਡੀ ਨੇ ਮੁਲਜ਼ਮਾਂ ਦਾ ਰਿਮਾਂਡ ਲੈਣ ਲਈ ਕਈ ਦਲੀਲਾਂ ਪੇਸ਼ ਕੀਤੀਆਂ। ਇਸ ਮੌਕੇ ਕਿਹਾ ਗਿਆ ਕਿ ਉਨ੍ਹਾਂ ਦੇ ਬੈਂਕ ਖਾਤਿਆਂ, ਜਾਇਦਾਦ ਅਤੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਵੀ ਕਈ ਗੱਲਾਂ ਦੀ ਜਾਂਚ ਚੱਲ ਰਹੀ ਹੈ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ।
ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।