ਬਠਿੰਡਾ: ਸਾਬਕਾ ਗੈਂਗਸਟਰ ਸੰਦੀਪ ਭਾਊ ਨੂੰ ਉਨ੍ਹਾਂ ਦੇ ਹੀ ਭਰਾ ਵੱਲੋਂ ਗੋਲੀ ਮਾਰੇ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਗੋਲੀ ਸੰਦੀਪ ਭਾਊ ਦੇ ਪੈਰ ਵਿੱਚ ਲੱਗੀ ਹੈ। ਜਿਸ ਤੋਂ ਬਾਅਦ ਗੰਭੀਰ ਜ਼ਖਮੀ ਸੰਦੀਪ ਭਾਊ ਨੂੰ ਪਹਿਲਾਂ ਬਠਿੰਡਾ ਦੇ ਹਸਪਤਾਲ ਲਿਆਂਦਾ ਗਿਆ ਜਿਥੇ ਹਾਲਾਤ ਗੰਭੀਰ ਹੋਣ ‘ਤੇ ਉਸਨੂੰ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ।
ਪੁਲਿਸ ਮੁਤਾਬਕ ਘਟਨਾ ਜ਼ਿਲ੍ਹੇ ਦੇ ਪਿੰਡ ਬਾਜ਼ਾਰੀਆ ਦੀ ਦੱਸੀ ਜਾ ਰਹੀ ਹੈ ਦੋਵਾਂ ਭਰਾਵਾਂ ‘ਚ ਸ਼ਰਾਬ ਦੇ ਨਸ਼ੇ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ ਤੇ ਗੁੱਸੇ ‘ਚ ਭਾਊ ਦੇ ਭਰਾ ਕਮਲਜੀਤ ਨੇ ਗੋਲੀ ਮਾਰ ਦਿੱਤੀ। ਗੋਲੀ ਸੰਦੀਪ ਦੇ ਪੈਰ ਵਿੱਚ ਲੱਗੀ ਹਾਲਤ ਗੰਭੀਰ ਹੋਣ ‘ਤੇ ਉਸਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਥਾਣਾ ਸਦਰ ਪੁਲਿਸ ਦੇ ਐਸਐਚਓ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਸੰਦੀਪ ਭਾਊ ਦੇ ਬਿਆਨਾਂ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ।