ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਛਾਤੀ ਵਿੱਚ ਥੋੜਾ ਜਿਹਾ ਦਰਦ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਅੱਠ ਵੱਜ ਕੇ ਪੰਤਾਲੀ ਮਿੰਟ ਤੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਡਾਕਟਰ ਨਤੀਸ਼ ਨਾਇਕ ਉਨ੍ਹਾਂ ਦੀ ਦੇਖਰੇਖ ਕਰ ਰਹੇ ਨੇ ਅਤੇ ਉਨ੍ਹਾਂ ਨੂੰ ਆਈ ਸੀ ਯੂ ਦੇ ਵਿੱਚ ਦਾਖਲ ਕੀਤਾ ਗਿਆ ਹੈ।