ਸਿੱਖਿਆ ਮੰਤਰੀ ਦੇ 2 ਸਾਲਾਂ ਤੋਂ ਕੀਤੇ ਜਾ ਰਹੇ ਵਾਅਦਿਆ ਦੇ ਲੋਲੀਪੋਪ ਵਾਪਿਸ ਮੋੜਨ ਜਾਣਗੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਮੁੁਲਾਜ਼ਮ

TeamGlobalPunjab
3 Min Read

ਚੰਡੀਗੜ੍ਹ: ਸਰਵ ਸਿੱਖਿਆ ਅਭਿਆਨ ਤੇ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਲੰਬੇ ਸਮੇਂ ਤੋਂ ਕੀਤੇ ਵਾਅਦਿਆ ਦੇ ਪੂਰੇ ਨਾ ਹੋਣ ਤੋਂ ਖਫਾ ਹੋ ਕੇ ਐਲਾਨ ਕੀਤਾ ਹੈ ਕਿ ਲੰਬੇ ਸਮੇਂ ਤੋਂ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਲਾਰੇ ਲਗਾ ਕੇ ਲੋਲੀਪੋਪ ਦੇ ਰਹੇ ਹਨ ਜਿਸ ਕਰਕੇ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਮੁੁਲਾਜ਼ਮ 12 ਦਸੰਬਰ ਨੂੰ ਸੂਬਾ ਪੱਧਰੀ ਇਕੱਠ ਕਰਕੇ ਸਿੱਖਿਆ ਮੰਤਰੀ ਦੇ ਵਾਅਦਿਆ ਦੇ ਲਾਲੀਪੌਪ ਸਿੱਖਿਆ ਮੰਤਰੀ ਨੂੰ ਵਾਪਿਸ ਮੋੜਨ ਉਨ੍ਹਾਂ ਦੇ ਘਰ ਸੰਗਰੂਰ ਜਾਣਗੇ।

ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਾ ਤਾਂ ਕੀਤਾ ਹੈ ਪਰ ਹਰ ਵਾਰ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਲ 2018 ਦੋਰਾਨ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਵਿਭਾਗ ਵਿਚ ਪੱਕੇ ਕਰ ਦਿੱਤਾ ਗਿਆ ਪਰ ਇਸ ਵਾਰ ਵੀ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਗਿਆ ਜਿਸ ਤੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਸਿਰਫ ਅਧਿਆਪਕਾਂ ਦਾ ਹੀ ਵਿਭਾਗ ਹੈ ਅਤੇ ਇਸ ਵਿਚ ਸਿਰਫ ਤੇ ਸਿਰਫ ਅਧਿਆਪਕਾਂ ਦੀ ਹੀ ਸੁਣਵਾਈ ਹੁੰਦੀ ਹੈ

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ ਵਿਕਾਸ ਕੁਮਾਰ, ਆਸ਼ੀਸ਼ ਜੁਲਾਹਾ, ਪਰਵੀਨ ਸ਼ਰਮਾਂ ਰਜਿੰਦਰ ਸਿੰਘ ਸੰਧਾ, ਗੁਰਪ੍ਰੀਤ ਸਿੰਘ ਚਮਕੋਰ ਸਿੰਘ, ਦਵਿੰਦਰਜੀਤ ਸਿੰਘ,ਸਰਬਜੀਤ ਸਿੰਘ ਟੁਰਨਾ, ਹਰਪ੍ਰੀਤ ਸਿੰਘ ਨੇ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਬਾਅਦ ਵੀ ਤਕਰੀਬਨ ਢਾਈ ਸਾਲਾਂ ਦੋਰਾਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਅਣਗਿਣਤ ਮੀਟਿੰਗ ਹੋਈਆ ਹਨ ਜਿਸ ਵਿਚ ਹਰ ਵਾਰ ਉਨਾਂ ਵੱਲੋਂ ਕਿਹਾ ਗਿਆ ਕਿ ਅਸੀ ਤੁਹਾਨੁੰ ਪੱਕਾ ਕਰਨ ਲਈ ਕਾਰਵਾਈ ਕਰ ਰਹੇ ਹਾਂ ਅਤੇ ਅਗਲ਼ੀ ਕੈਬਿਨਟ ਮੀਟਿੰਗ ਵਿਚ ਤੁਹਾਨੂੰ ਪੱਕਾ ਕਰਨ ਦਿੱਤਾ ਜਾਵੇਗਾ ਪਰ ਸਿੱਖਿਆ ਮੰਤਰੀ ਦੇ ਇਹ ਲਾਰੇ ਸੁਣਦੇ ਸੁਣਦੇ ਢਾਈ ਸਾਲ ਬੀਤ ਗਏ ਹਨ ਅਤੇ ਮੁਲਾਜ਼ਮਾਂ ਦੇ ਸਬਰ ਦਾ ਬੰਨ ਟੁੱਟ ਗਿਆ ਹੈ।ਆਗੂਆ ਨੇ ਦੱਸਿਆ ਕਿ ਕਰਮਚਾਰੀਆ ਨੂੰ ਰੈਗੂਲਰ ਕਰਨ ਲਈ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਪ੍ਰਵਾਨਗੀ ਮਿਲ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਇਕ ਸਾਲ ਬੀਤਣ ਨੂੰ ਆਇਆ ਹੈ ਤੇ ਕਰਮਚਾਰੀਆ ਨੂੰ ਰੈਗੂਲਰ ਨਹੀ ਕੀਤਾ ਜਾ ਰਿਹਾ।ਆਗੂਆ ਨੇ ਕਿਹਾ ਕਿ ਨਾ ਤਾਂ ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ ਉਲਟਾ ਕਰਮਚਾਰੀਆ ਦੀ ਤਨਖਾਹ ਵਿਚ ਕਟੌਤੀ ਕੀਤੀ ਜਾ ਰਹੀ ਹੈ ਜਿਸ ਤੋਂ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ 12 ਦਸੰਬਰ ਨੂੰ ਸੂਬੇ ਭਰ ਦੇ ਮੁਲਾਜ਼ਮ ਸੰਗਰੂਰ ਵਿਖੇ ਇਕੱਠੇ ਹੋ ਕੇ ਸਿੱਖਿਆ ਮੰਤਰੀ ਦੇ ਘਰ ਵੱਲ ਮਾਰਚ ਕਰਨਗੇ।

Share This Article
Leave a Comment