ਭੁਪਾਲ : ਕਾਂਗਰਸ ਦੇ ਸੀਨੀਅਰ ਨੇਤਾ ਜੋਤੀਰਾਦਿੱਤਿਆ ਸਿੰਧੀਆ ਦੇ ਅਸਤੀਫਾ ਦੇਣ ਤੋਂ ਬਾਅਦ ਸੱਤਾ ਗਰਮਾ ਗਈ ਹੈ। ਇਸ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸਿੰਧੀਆ ਨੇ ਲੋਕਾਂ ਦੇ ਵਿਸ਼ਵਾਸ ਦੇ ਨਾਲ ਨਾਲ ਵਿਚਾਰਧਾਰਾ ਦੇ ਨਾਲ ਵੀ ਵਿਸ਼ਵਾਸਘਾਤ ਕੀਤਾ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹੇ ਲੋਕ ਸੱਤਾ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੇ।
Mr Scindia has betrayed the trust of the people as well as the ideology. Such people proves they can’t thrive without power. Sooner they leave the better.
2/2
— Ashok Gehlot (@ashokgehlot51) March 10, 2020
ਦੱਸ ਦਈਏ ਕਿ ਗਹਿਲੋਤ ਨੇ ਇੱਕ ਹੋਰ ਟਵੀਟ ਵੀ ਕੀਤਾ ਹੈ। ਉਸ ਵਿੱਚ ਉਨ੍ਹਾਂ ਲਿਖਿਆ ਕਿ ਰਾਸ਼ਟਰੀ ਸੰਕਟ ਸਮੇਂ ਭਾਜਪਾ ਨਾਲ ਹੱਥ ਮਿਲਾਉਣਾ ਨੇਤਾਵਾਂ ਦੀ ਮਿਲੀ ਜੁਲੀ ਰਾਜਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਅਰਥ ਵਿਵਸਥਾ, ਲੋਕਤੰਤਰਿਕ ਸਥਾਨਾਂ, ਸਮਾਜਿਕ ਤਾਨੇ ਬਾਣੇ ਅਤੇ ਨਿਆਪਾਲਿਆ ਨੂੰ ਬਰਬਾਦ ਕਰ ਰਹੀ ਹੋਵੇ।
Joining hands with BJP in a time of national crisis speaks volumes about a leaders self-indulgent political ambitions. Especially when the BJP ruining the economy, democratic institutions, social fabric and as well the Judiciary.
1/2
— Ashok Gehlot (@ashokgehlot51) March 10, 2020
ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕਈ ਰਿਪੋਰਟਾਂ ਦੀ ਜੇਕਰ ਮੰਨੀਏ ਤਾਂ ਕਿਹਾ ਇਹ ਵੀ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਹੋਰ ਵਿਧਾਇਕਾਂ ਨੇ ਵੀ ਅਸਤੀਫਾ ਦੇ ਦਿੱਤਾ ਹੈ।