ਸ਼੍ਰੀਨਗਰ: ਜੰਮੂ-ਕਸ਼ਮੀਰ ‘ਚ ਸੋਮਵਾਰ ਨੂੰ ਸ਼੍ਰੀਨਗਰ ਦੇ ਪੰਥ ਚੌਕ ਇਲਾਕੇ ‘ਚ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਇਸ ਹਮਲੇ ’ਚ ਪੁਲਿਸ ਦੇ ਅੱਠ ਤੋਂ 10 ਦੇ ਕਰੀਬ ਜਵਾਨ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ’ਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਸੁਰੱਖਿਆ ਬਲਾਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹੋਇਆ। ਇਹ ਬੱਸ ਜੰਮੂ-ਕਸ਼ਮੀਰ ਦੀ 9ਵੀਂ ਬਟਾਲੀਅਨ ਦੇ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ। ਅਜੇ ਤਕ ਇਸ ਹਮਲੇ ਦੀ ਸਰਕਾਰੀ ਤੌਰ ’ਤੇ ਪੁਸ਼ਟੀ ਹੋਣੀ ਬਾਕੀ ਹੈ।